ਪੰਨਾ:Guru Granth Sahib Ji.pdf/62

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੨

॥੭॥ ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥ ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥ ਸਿਰੀਰਾਗੁ ਮਹਲਾ ੧॥ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥ ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥ ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕ ਵਜਾਇ ॥੩॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥ ਮਨਹਠ ਦੀ ਬੁਧੀ ਕੇਤੀਆ ਕੇਤੇ ਬੇਦ ਬੀਚਾਰ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥ ਸਭੁ ਕੋ ਉਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥ ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹ ਪੈਧਾ ਜਾਇ ॥੭॥ ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥ ਸਿਰੀਰਾਗੁ ਮਹਲਾ ੧॥ ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ॥ ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥ ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥ ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥ ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥ ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ