ਪੰਨਾ:Guru Granth Sahib Ji.pdf/70

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੦

ਜੰਮਹਿ ਵਾਰੋ ਵਾਰ ॥੫॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ ਸਦਾ ਸਚ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥ ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥ ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ॥੮॥੧੭॥੮॥੨੫॥ ਸਿਰੀਰਾਗੁ ਮਹਲਾ ੫ ॥ ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੂਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥ ਸਾਹਿਬੁ ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥ ੧॥ ਰਹਾਉ ॥ ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥ ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥ ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥ ੪॥ ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥ ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥ ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ