ਪੰਨਾ:Guru Granth Sahib Ji.pdf/733

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥ ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥ ਕ ॥੪॥੨॥੬॥ ਸੂਹੀ ਮਹਲਾ ੪ ॥ ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥ ਹਰਿ ਕੇ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨੁਤ ਸਾਦਿ ਲੋਭਾਈ ॥੧॥ ਰਹਾਉ ॥ ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗ ਮੁਰਾਰਿ ॥੨॥ ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥ ॥੩॥ਨਦਰਿ ਕਰੇ ਤਾ ਹਰਿ ਰਸੁ ਪਾਵੈ ॥ਨਾਨਕ ਹਰਿ ਰਸਿ ਹਰਿ ਗੁਣ ਗਾਵੈ॥੪॥੩॥੭॥ ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੁਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਨ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਕਿ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਕੇ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ॥ ਖਤ੍ਰੀ ਬ੍ਰਾਹਮਣ ਪਿਠਿ ਦੇ ਕਿ ਦੀ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਹੋ ਪਾ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮ll ਸੂਹੀ ਮਹਲਾ ੪ ॥ ਤਿਨੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ | ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਦੇ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ ਸੇ ਭਗਤ ਸੇ ਸੇਵਕਾ ਜਿਨਾ ਕਿ ਕ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥ ਜਿਸੁ ਘਰਿ ਵਿਰਤੀ ਕਿ ਕਿ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥ ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ॥