ਪੰਨਾ:Guru Granth Sahib Ji.pdf/754

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੫੪

॥੬॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮਾੑਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾੑਲਾ ॥੨॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥