ਪੰਨਾ:Guru Granth Sahib Ji.pdf/77

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥ ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥ ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ॥ ਗੁਰ ਸਤਿਗੁਰ ਸੁਆਮੀ ਭੇਦੁ ਨ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓ ਰੈਣਿ ਭਗਤਾ ਦੀ ॥੪॥੧॥੩॥ ਸਿਰੀਰਾਗੁ ਮਹਲਾ ੫ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥ ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ॥ ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ॥ ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੁ ਸੰਜੋਇਆ ॥ ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥੧॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰ ਜੁਆਨੀ ਲਹਰੀ ਦੇਇ ॥ ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥ ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥ ਪੂਰਾ ਸਤਿਗੁਰੁ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ॥ ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ॥ ਪੁਤ੍ਰ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰੁਾ ਅੰਤਰਿ ਲਹਰਿ ਲੋਭਾਨੁ ॥ ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥ ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ॥ ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਸੰਚੇ ਅੰਧੁ ਅਗਿਆਨੁ ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ॥ ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ