ਪੰਨਾ:Guru Granth Sahib Ji.pdf/778

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੭੭੮

ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੇ ਕ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਕਿ ਭਉਜਲੁ ਪਾਰਿ ਉਤਾਰਾ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮਾੑਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ ਸੰਮੑਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਕਿ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਗਾਜੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ