ਪੰਨਾ:Guru Granth Sahib Ji.pdf/80

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੮੦

ਸੁਖਹ ਗਾਮੀ ਇਛ ਸਗਲੀ ਪੁੰਨੀਆ ॥ ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ਮਨ ਪਿਆਰਿਆ ਜੀਉ ਮਿਤ੍ਰਾ ਜਲ ਮਿਲਿ ਜੀਵੇ ਮੀਨਾ ॥ ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥

ਸਿਰੀਰਾਗ ਕੇ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਡਖਣਾ॥

ਹਠ ਮਝਾਹੁਮਾ ਪਿਰੀ ਪਸੇ ਕਿਉ ਦੀਦਾਰ॥ ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥ ਛੰਤੁ ॥ ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥ ਡਖਣਾ ॥ ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ ਖੁਲ੍ੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥ ਡਖਣਾ ॥ ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥ ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ