ਪੰਨਾ:Guru Granth Sahib Ji.pdf/854

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ਪਉਦੀ ਭਿਤ ਦੇਖਿ ਕੈ ਸਭਿ ਆਇ ਪਏ ਦੀ ਸਤਿਗੁਰ ਕੀ ਪੈਰੀ ਨਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦ll ਸਲੋਕ ਮਃ ੧ ॥ ਕੋਈ ਵਾਹੇ ਕੋ ਲੁਣੈ ਕੋ ਕਿ ਪਾਏ ਖਲਿਹਾਨਿ॥ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥ ਮਃ ੧॥ ਜਿਸੁ ਮਨਿ ਵਸਿਆ ਤਰਿਆ ਸੋਇ ॥ ਨਾਨਕ ਜੋ ਭਾਵੈ ਸੋ ਹੋਇ ॥੨॥ ਪਉੜੀ ॥ ਪਾਰਬ੍ਰਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ ॥ ਭਰਮੁ ਭਉ ਮਾਰਿਆ ॥ ਕਾਮ ਕ੍ਰੋਧੁ ਬਿਕਰਾਲੁ ਦੁਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧l ਸਲੋਕ ਮਃ ੩ ॥ ਜਿਨੀ ਨਾਮੁ ਵਿਸਾਰਿਆ ਕੁੜੇ ਕਹਣ ਕਹੰਨਿ ॥ ਪੰਚ ਚੋਰ ਤਿਨਾ ਘਰੁ ਮੁਹਨਿ ਹਉਮੈ ਅੰਦਰਿ ਸੰਨਿ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਨਿ॥ ਜਿਨੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨਿ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿ॥ ਕਿ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨਿ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੀ ॥੧॥ ਮਃ ੩ ॥ ਜਿਨੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ 1 ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸ ਕਾ ਦਾਸੁ ਹੋਇ ਪਰਮ ਪਦਾਰਥੁ ਤੇ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਨ ਕਉ ਪੂਰਬਿ ਲਿਖਿਆ ਰਸੁ ਸੰਤ 1 ਜਨਾ ਸਿਉ ਤਿਸੁ ॥੨॥ ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥ ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਨ ਕਿ ਜਨਮੁ ਗਵਾਇਆ ਝੂਠੇ ਲਾਲਚ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਜੀਓ ਜੋ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਕਿ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਤੇ