ਪੰਨਾ:Guru Granth Sahib Ji.pdf/869

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੋਂਡ ਮਹਲਾ ੫ ॥ ਸੰਤਨ ਕੈ ਬਲਿਹਾਰੈ ਜਾਉ ॥ ਸੰਤਨ ਕੈ ਸੰਗਿ ਰਾਮ ਗੁਨ ਗਾਉ ॥ ਸੰਤ ਪ੍ਰਸਾਦਿ ਕਿਲਵਿਖ ਕਿ ਸਭਿ ਗਏ ॥ ਸੰਤ ਸਰਣਿ ਵਡਭਾਗੀ ਪਏ ॥੧॥ ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥ ਗੁਰ ਪ੍ਰਸਾਦਿ ਅਪੁਨਾ ਕਿ ਪ੍ਰਭੁ ਜਾਪੈ ॥੧॥ ਰਹਾਉ ॥ ਪਾਰਬ੍ਰਹਮੁ ਜਬ ਹੋਇ ਦਇਆਲ ॥ ਸਾਧੂ ਜਨ ਕੀ ਕਰੈ ਰਵਾਲ ॥ ਕਾਮੁ ਕ੍ਰੋਧੁ ਇਸੁ ਚ * ਤਨ ਤੇ ਜਾਇ ॥ ਰਾਮ ਰਤਨੁ ਵਸੈ ਮਨਿ ਆਇ ॥੨॥ ਸਫਲੁ ਜਨਮੁ ਤਾਂ ਕਾ ਪਰਵਾਣੁ ॥ ਪਾਰਬ੍ਰਹਮੁ ਨਿਕਟਿ ॥ ਕਰਿ ਜਾਣੁ ॥ ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥ ਚਰਨ ਕਮਲ ਦੇ ਜਨ ਕਾ ਆਧਾਰੁ ॥ ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥ ਦਾਸ ਜਨਾ ਕੀ ਮਨਸਾ ਪੂਰਿ ॥ ਨਾਨਕ ਸੁਖੁ ਪਾਵੈ ਜਨ ਧੂਰਿ॥੪॥੨੦॥੨੨॥੬॥੨੮॥ ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਦੀਕ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਕ ਪਾਤਿਸਾਹ ਸਾਹ ਉਮਰਾਉ ਪਤੀਆਏ ॥ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ਜੈ ਜੈ ਕਾਰੁ ਪਾ ਕਰੈ ਸਭੁ ਲੋਗੁ॥੨॥ ਸੰਤਨ ਕੈ ਮਨਿ ਮਹਾ ਅਨੰਦੁ॥ ਸੰਤ ਜਪਹਿ ਗੁਰਦੇਉ ਭਗਵੰਤੁ॥ਸੰਗਤਿ ਕੇ ਮੁਖ ਊਜਲ ਭਏ॥ ਦੇ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਨੂੰ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਕਿ ਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਕਿ ਮੈਂ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਕਿ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥ ਜੋ