ਪੰਨਾ:Guru Granth Sahib Ji.pdf/87

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਕਿ ਕਿ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥ ਪਉੜੀ ॥ ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥ ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਪੈਕ ਮੁਹਿ ਡਿਠੈ ਸਭ ਪਾਪੀ ਤਰਿਆ ॥ ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ ਮੰਨੀਐ ॥ ਨਾਇ ਕਿਲਵਿਖ ਸਭ ਹਿਰਿਆ ॥ ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥ ॥੧੧॥ ਸਲੋਕ ਮਃ ੩ ॥ ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ॥ ਤਾ ਘਰ ਹੀ ਪਰਚਾ ਪਾਇ ॥ ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ ਗੁਰ ਵਿਣੁ ਸਹਜੁ ਨ ਆਵਈ . ਲੋਭੁ ਮੈਲੁ ਨ ਵਿਚਹੁ ਜਾਇ ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥ ਸਚੇ ਮੈਲੁ ਨ ਵੀ ਕਿ ਲਗਈ ਮਲੁ ਲਾਗੈ ਦੂਜੈ ਭਾਇ ॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥ ਮਨਮੁਖ ਕਰਮ ਕਰੇ , ਕਿ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥ ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥ ਮਃ ੩ ॥ ਦੀ ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥ ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥ ਜੋ ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥ ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥ ਦੇ ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ ਮਨੁ ਜੋ ਇਛੈ ਸੋ ਲਹੈ ਸਚੈ ਸਬਦਿ ਨਾ ਸੁਭਾਇ ॥ ਅੰਮ੍ਰਿਤ ਨਾਮੁ ਸਦ ਭੰਚੀਐ ਗੁਰਮੁਖਿ ਕਾਰ ਕਮਾਇ ॥ ਵਿਣੁ ਮਨੈ ਜਿ ਹੋਰੀ ਨਾਲਿ ਲੂਝਣਾ ਜਾਸੀ ਜਨਮੁ ਗਵਾਇ ॥ ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥ ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥ . ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥ ਪਉੜੀ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਕਿ ਨੂੰ ਸਤਿਗੁਰ ਕੀ ਇਕ ਸਾਖੀ ॥ ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥ ਹਰਿ ਅੰਮ੍ਰਿਤ ਕਿ ਦੀ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥ ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਉੱਤੇ ਪੈ ਰੈਣਿ ਕਿਰਾਖੀ ॥ ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥ ਸਲੋਕੁ ਮਃ ੩ ॥