ਪੰਨਾ:Guru Granth Sahib Ji.pdf/936

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ . ਕਿ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥ ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ ਤੇ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੁਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੁ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ ॥ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥ ਰਾਣਾ ਰਾਉ ਨ ਕੋ ਰਹੈ ਰੰਗੁ ਨ ਭੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਝੂਗਰ ਅਸਗਾਹ ॥ ਮੈ ਤਨਿ ਅਵਗਣ ਝੂਰਿ ਮੁਈ ਵਿਣੁ ਗੁਣ ਤੇ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ ਕਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਉੱਡ ਨੂੰ ਸਬਦਿ ਨ ਕਰੇ ਬੀਚਾਰੁ ॥੪੪॥ ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ ਦੇ ਲਾਹਾ ਪਲੈ ਪਾਇ ॥ ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਕਿ * ਹਾਰਿ ॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥ ਦੇ ਬੀਜਉ ਸੁਝੈ ਕੋ ਨਹੀ ਬਹੈ ਦੁਲੀਚਾ ਪਾਇ ॥ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥ ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ॥ ਉਤਮੁ ਹੋਵਾ ਪ੍ਰਭੁ ਨੂੰ ਮਿਲੇ ਇਕ ਮਨਿ ਏਕੈ ਭਾਇ ॥ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੇ ਪਰਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ ਕਿ ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥ ੜਾੜੈ ਰੂੜਾ ਹਰਿ ਜੀਉ ਸੋਈ ॥ ਕਿ ਜੋ ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ੜਾੜੈ ਗਾਰੁਤੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ॥ ਗੁਰ ਪਰਸਾਦੀ ਹਰਿ ਪਾਈਐ ਕਿ ਮਤੁ ਕੋ ਭਰਮਿ ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ ਤਿਸੁ ਸਾਬਾਸਿ ॥ ਰੂੜੀ ਬਾਣੀ ॥