ਪੰਨਾ:Guru Granth Sahib Ji.pdf/959

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਸਤਕਿ ਧੁਰਿ ਕੇ ਹਥੁ ॥ ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ ਦੀ ਪੂਰੀਆ ਪਾਇਆ ਧੁਰਿ ਸੰਜੋਗ ॥ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥ ਮਃ ੫ ॥ ਮਨਮੁਖਾ ਕੇਰੀ ਤੇ ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆਂ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨੇ ਦੇ ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧੁ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ॥ ਹੈ ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ ॥ ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥੨॥ ਪਉੜੀ ॥ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥ ਜਿਨੀ . ਨ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ ਭਰਮ ਤਾਕੁ ॥ ਕ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੇ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥ ਨਉ ਨਿਧਿ ਅੰਕ ਦੇ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥੫॥ ਸਲੋਕ ਮਃ ੫ ॥ ਜੋ ਨੂੰ ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੇ ਵਿਹੂਣੀ ॥ ਪਿਰੁ ਛੈਲ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਿ ਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ | ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸੋਹਾਗਣਿ ਸਾਈ ਭਾਗਣਿ ਜੈ ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ ॥ ਕਿ ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥੧॥ ਮਃ ੫ ॥ ਕਿ ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ ॥ ਪੰਚ ਕਿ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਕੇ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ॥ ਆਠੇ ਪਹਰ ਇਕਤੈ ਲਿਵੈ ਮੰਨੇ ਨੇ