ਪੰਨਾ:Guru Granth Sahib Ji.pdf/975

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਨਟ ਨਾਰਾਇਨ ਮਹਲਾ ੪ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ॥ ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥ ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥ ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੇਲ ਹਰੇ ॥੧॥ ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥ ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥੨॥ ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥ ਤਿਨ ਕੀ ਸੰਗਤਿ ਕਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥ ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥ ਕਿ ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥ ਨਟ ਮਹਲਾ ੪ ॥ ਰਾਮ ਜਪਿ ਜਨ ਰਾਮੈ ਨਾਮਿ ਵੀ ਰਲੇ ॥ ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥ ਹਰਿ ਹਰਿ ਅਗਮ ਅਗੋਚਰੁ * ਸੁਆਮੀ ਜਨ ਜਪਿ ਮਿਲਿ ਸਲਲ ਲਲੇ ॥ ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥੧॥ ਪੁਰਖੋਤਮੁ ਹਰਿ ਨਾਮੁ ਜਿਨਿ ਗਾਇਓ ਸਭਿ ਦਾਲਦ ਦੁਖ ਦਲਲੇ ॥ ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥੨॥ ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥ ਉਨਵੈ ਘਨੁ ਘਨ ਹੈ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥ ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹੁ ਦੇਖਿ ਹਰਿ ਨ ਮਿਲੇ ॥ ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥ ਨਟ ਮਹਲਾ ੪ ॥ ਮੇਰੇ ਤੋਂ