ਪੰਨਾ:Jap Ji Sahib.pdf/10

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੧੧॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥