ਪੰਨਾ:Jap Ji Sahib.pdf/12

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥