ਪੰਨਾ:Jap Ji Sahib.pdf/4

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥