ਪੰਨਾ:Guru Granth Sahib Ji.pdf/1286

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੮੬

ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ॥ ਗੁਰਮੁਖਿ ਸਬਦੁ ਸਮਾਲੀਐ ਸਚੇ ਕੇ ਗੁਣ ਗਾਉ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ॥੨॥ਪਉੜੀ॥ ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ॥ ਪੂਰੇ ਗਿਆਨਿ ਧਿਆਨਿ ਮੈਲੁ ਚੁਕਾਇਆ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ॥ ਦਰਿ ਸਚੈ ਸਚਿਆਰੁ ਸਚਾ ਆਇਆ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ॥੧੮॥ ਸਲੋਕ ਮਃ ੧॥ ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ॥ ਚੂਹਾ ਖਡ ਨ ਮਾਵਈ ਤਿਕਲਿ ਬੰਨੈ ਛਜ॥ ਦੇਨਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ॥ ਫਸਲ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ॥੧॥ ਮਃ ੧॥ ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ॥ ਅੰਧੀ ਫੂਕਿ ਮੁਈ ਦੇਵਾਨੀ॥ ਖਸਮਿ ਮਿਟੀ ਫਿਰਿ ਭਾਨੀ॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ॥ ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ॥ ਅੰਧਾ ਕਿਸ ਨੋ ਬੁਕਿ ਸੁਣਾਵੈ॥ਖਸਮੈ ਮੂਲਿ ਨ ਭਾਵੈ॥ ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ॥ ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ॥ ਮਖੀ ਮਿਠੈ ਮਰਣਾ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ॥੨॥ਪਉੜੀ॥ ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ॥ ਦੇਹਿ ਦਾਨੁ ਸੰਤੋਖੀਆ