ਪੰਨਾ:Guru Granth Sahib Ji.pdf/1288

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੨੮੮

ਲਿਖਿਆ ਪਲੈ ਪਾਇ ਸੋ ਸਚੁ ਜਾਣੀਐ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ॥ ਭਉਜਲ ਤਾਰਣਹਾਰੁ ਸਬਦਿ ਪਛਾਣੀਐ॥ ਚੋਰ ਜਾਰ ਜੂਆਰ ਪੀੜੇ ਘਾਣੀਐ॥ ਨਿੰਦਕ ਲਾਇਤਬਾਰ ਮਿਲੇ ਹੜਵਾਣੀਐ॥ ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ॥੨੧॥ ਸਲੋਕ ਮਃ ੨॥ ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ॥ ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ॥ ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ॥੧॥ ਮਃ ੧॥ ਹਰਣਾਂ ਬਾਜਾਂ ਤੈ ਸਿਕਦਾਰਾਂ ਏਨਾ ਪੜਿਆ ਨਾਉ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨੀ ਕਮਾਣਾ ਨਾਉ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ॥ ਰਾਜੇ ਸੀਹ ਮੁਕਦਮ ਕੁਤੇ॥ ਜਾਇ ਜਗਾਇਨਿ ਬੈਠੇ ਸੁਤੇ॥ ਚਾਕਰ ਨਹਦਾ ਪਾਇਨਿ ਘਾਉ॥ ਰਤੁ ਪਿਤੁ ਕੁਤਿਹੋ ਚਟਿ ਜਾਹੁ॥ ਜਿਥੈ ਜੀਆਂ ਹੋਸੀ ਸਾਰ॥ ਨੱਕੀ ਵੱਢੀ ਲਾਇਤਬਾਰ॥੨॥ਪਉੜੀ॥ ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ॥ ਸਤਿਗੁਰ ਤੇ ਭਉ ਉਪਜੈ ਪਾਈਐ ਮੋਖ ਦੁਆਰ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ॥ ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ॥ ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ॥੨੨॥ ਸਲੋਕ ਮਃ ੧॥ ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਉੱਘੇ ਸਉੜਿ ਪਲੰਘੁ॥ ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ॥੧॥ ਮਃ ੧॥ ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ॥ ਏਨੀ ਠਗੀ ਜਗੁ ਠਗਿਆ ਕਿਨੈ ਨ ਰਖੀ ਲਜ॥ ਏਨਾ ਠਗਨਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ॥੨॥ ਪਉੜੀ॥ ਪੜਿਆ ਲੇਖੇਦਾਰੁ ਲੇਖਾ ਮੰਗੀਐ॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ॥ ਸਚਾ ਵੇਪਰਵਾਹੁ ਸਬਦਿ ਸੰਤੋਖੀਆਂ॥ ਗਹਿਰ ਗੰਭੀਰ ਅਥਾਹੁ ਹਾਥ ਨ ਲਭਈ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ॥੨੩॥