ਪੰਨਾ:Guru Granth Sahib Ji.pdf/69

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੯

ਦੇਵਣਹਾਰਿ ॥੧੦ll੬॥੨੩॥ ਸਿਰੀਰਾਗੁ ਮਹਲਾ ੩ ॥ ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥ ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥ ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥ ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥ ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥ ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥ ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥ ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥ ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥ ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥ ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥ ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥ ਸਿਰੀਰਾਗੁ ਮਹਲਾ ੩ ॥ ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥ ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥ ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥ ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥ ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥ ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ ਮਰਿ