ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/19

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



ਤਖ਼ਤ ਹਜ਼ਾਰਿਓਂ-ਵੰਗਾਂ ਆਈਆਂ
ਬੜੇ ਸ਼ੌਕ ਨਾਲ਼ ਪਾਵਾਂ
ਮਾਪਿਆਂ ਦਾ ਦੇਸ਼ ਛੱਡ ਕੇ
ਮੈਂ ਕਿਵੇਂ ਮੁਕਲਾਵੇ ਜਾਵਾਂ

ਮਾਏਂ ਨੀ ਮਾਏਂ ਮੈਨੂੰ ਜੁੱਤੀ ਸਮਾਦੇ
ਹੇਠ ਲੁਆ ਦੇ ਖੁਰੀਆਂ
ਨੀ ਆਹ ਦਿਨ ਖੇਡਣ ਦੇ
ਸੱਸਾਂ ਨਨਾਣਾਂ ਬੁਰੀਆਂ

ਸੁੱਤੀ ਪਈ ਨੂੰ ਪੱਖੀ ਦੀ ਝੱਲ ਮਾਰੇ
ਉਹ ਵਰ ਟੋਲ੍ਹੀਂ ਬਾਬਲਾ

ਤੇਰੀ ਕੱਸੀ ਤੇ ਜ਼ਮੀਨ ਬਥੇਰੀ
ਪਾ ਦੇ ਬਾਪੂ ਨੱਥ ਮੱਛਲੀ

ਚਾਚੇ ਤਾਏ ਮਤਲਬ ਦੇ
ਛੱਕਾਂ ਪੂਰਦੇ ਅੰਮਾਂ ਦੇ ਜਾਏ

ਇਕ ਵੀਰ ਦਈਂ ਵੇ ਰੱਬਾ
ਮੇਰੀ ਸਾਰੀ ਉਮਰ ਦਾ ਗਹਿਣਾ

ਪੁੱਤ ਵੀਰ ਦਾ ਭਤੀਜਾ ਮੇਰਾ
ਨਾਓ ਜੜ੍ਹ ਮਾਪਿਆਂ ਦੀ

ਚਿੱਟੇ ਚਾਦਰੇ ਜਿਨ੍ਹਾਂ ਨੇ ਪੁੰਨ ਕੀਤੇ
ਰੱਬ ਨੇ ਬਣਾਈਆਂ ਜੋੜੀਆਂ

ਚਾਓ ਮੁਕਲਾਵੇ ਦਾ
ਗੱਡੀ ਚੜ੍ਹਦੀ ਨੇ ਪਿੰਜਣੀ ਤੋੜੀ

ਘੁੰਡ ਕੱਢ ਲੈ ਪਤਲੀਏ ਨਾਰੇ
ਸਹੁਰਿਆਂ ਦਾ ਪਿੰਡ ਆ ਗਿਆ

ਪੁੱਤ ਮਰਜੇ ਬਚੋਲਿਆ ਤੇਰਾ
ਹਾਣ ਦਾ ਨਾ ਵਰ ਟੋਲਿਆ

ਚੜ੍ਹਦੇ ਛਿਪਦੇ ਸੋਚਾਂ ਸੋਚਦੀ
ਗ਼ਮ ਪੀਵਾਂ ਗ਼ਮ ਖਾਵਾਂ
ਜਾਂਦਾ ਹੋਇਆ ਦੱਸ ਨਾ ਗਿਆ

ਗਾਉਂਦਾ ਪੰਜਾਬ:: 17