ਪੰਨਾ:ਗਾਉਂਦਾ ਪੰਜਾਬ – ਸੁਖਦੇਵ ਮਾਦਪੁਰੀ.pdf/24

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਮਿੱਠੀ ਲਗਦੀ ਗੁਰੂ ਜੀ ਤੇਰੀ ਬਾਣੀ
ਵੇਲ਼ੇ ਅੰਮ੍ਰਿਤ ਦੇ

ਹਉਮੈਂ ਵਾਲ਼ਾ ਰੋਗ ਬੁਰਾ
ਰੱਬਾ ਲੱਗ ਨਾ ਕਿਸੇ ਨੂੰ ਜਾਵੇ

ਕੌੜੀ ਨਿੰਮ ਨੂੰ ਪਤਾਸੇ ਲਗਦੇ
ਵਿਹੜੇ ਛੜਿਆਂ ਦੇ

ਤਾਰੋ ਹਸਦੀ ਖੇਤ 'ਚੋਂ ਲੰਘਗੀ
ਜੱਟ ਦੀ ਕਪਾਹ ਖਿੜਗੀ

ਰੁੱਤ ਗਿੱਧਾ ਪਾਉਣ ਦੀ ਆਈ
ਲੱਕ ਲੱਕ ਹੋ ਗੇ ਬਾਜਰੇ