ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/85

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

੨.

ਇਹ ਸਚ ਹੈ ਕਿ ਹਿੰਦੁਸਤਾਨ ਅਜੇ ਤੀਕਣ ਇਸ ਔਕੜ ਦਾ ਹੱਲ ਨਹੀਂ ਲਭ ਸਕਿਆ। ਪਰ ਕੀ ਕਿਸੇ ਹੋਰ ਕੌਮ ਨੇ ਲਭਾ ਹੈ? ਤੁਸੀਂ ਕਹੋਗੇ ਯੂਰਪ ਵਿਚ ਰੋਮਨ-ਕੈਥੋਲਿਕ ਤੇ ਪ੍ਰਾਟੈਸਟੈਂਟ ਜਾਂ ਹੋਰ ਕਈ ਫਿਰਕੇ ਕੋਲ ਕੋਲ ਵਸਦੇ ਹਨ ਅਤੇ ਉਨ੍ਹਾਂ ਦੀਆਂ ਆਪਸ ਵਿਚ ਦੀਆਂ ਤੇੜਾਂ ਆਪੋ ਆਪਣੀ ਕੌਮੀਅਤ ਦਾ ਹਿਸਾ ਬਣ ਕੇ ਰਹਿਣ ਵਿਚ ਕੋਈ ਫ਼ਰਕ ਨਹੀਂ ਪਾਂਦੀਆਂ। ਇਹ ਮਿਸਾਲ ਸਾਨੂੰ ਮਦਦ ਨਹੀਂ ਦੇ ਸਕਦੀ, ਕਿਉਂਕਿ ਉਨ੍ਹਾਂ ਦੀਆਂ ਆਪਸ ਦੀਆਂ ਤੇੜਾਂ ਸਭਿਆਚਾਰੀ ਤੇੜਾਂ ਨਹੀਂ। ਓਹ ਲੋਕ ਕੇਵਲ ਧਾਰਮਕ ਯਕੀਨ ਵਿਚ ਜਾਂ ਪੂਜਾ ਪਾਠ ਦੀ ਰੀਤ ਵਿਚ ਵਖ ਵਖ ਦਿਸਦੇ ਹਨ, ਪਰ ਆਮ ਰਹਿਣ ਬਹਿਣ, ਕਿਰਤ, ਸੋਚਣ ਵਿਚਾਰਣ ਜਾਂ ਮਹਿਸੂਸਨ ਦੇ ਢੰਗਾਂ ਵਿਚ ਇਕੋ ਜਿਹਾ ਵਰਤਦੇ ਹਨ। ਇਸ ਲਈ ਉਨ੍ਹਾਂ ਦੇ ਵਖੇਵੇਂ ਮੇਟਣੇ ਔਖੇ ਨਹੀਂ। ਪੱਛਮੀ ਦੇਸ਼ਾਂ ਵਿਚ ਅਡ ਅਡ ਸਭਿਆਚਾਰਾਂ ਵਿਚ ਪਲੇ ਲੋਕਾਂ ਨੂੰ ਜੋੜ ਕੇ ਇਕ ਕਰਨ ਦਾ ਤਜਰਬਾ ਕਦੇ ਸਫਲ ਨਹੀਂ ਹੋਇਆ। ਓਥੇ ਸਮੇਂ ਸਮੇਂ ਇਕ ਔਕੜ ਕਈਆਂ ਦੇਸਾਂ ਨੂੰ ਵਾਪਰਦੀ ਰਹੀ ਹੈ, ਪਰ ਇਸ ਦਾ ਹਲ ਹਮੇਸ਼ਾਂ ਮਾੜੇ ਧੜੇ ਨੂੰ ਮਦਾਨੋਂ ਹੀ ਕਢ ਦੇਣ ਵਿਚ ਸਮਝਿਆ ਗਿਆ ਹੈ, ਭਾਵ ਇਹ ਕਿ ਅਜੇਹੀ ਗੁੰਝਲ ਨੂੰ ਖਿੜੇ-ਮੱਥੇ ਸੁਲਝਾਉਣ ਦੀ ਥਾਂ ਮੂਲੋਂ ਕਟ ਹੀ ਦੇਂਦੇ ਰਹੇ ਹਨ।

ਅਠਵੀਂ ਤੋਂ ਪੰਦਰਵੀਂ ਸਦੀ ਤੇ ਅੰਤ ਤਕ ਸਪੇਨ ਮੁਸਲਮਾਨਾਂ ਦੇ ਹਥ ਰਿਹਾ, ਪਰ ਜਦ ੧੯੪੦ ਵਿਚ ਇਨ੍ਹਾਂ ਦਾ ਰਾਜ ਖਤਮ ਹੋ ਗਿਆ, ਤਾਂ ਭੀ ਦੇਸ ਵਿਚ ਚੋਖਾ ਤੇ ਕਾਰਵੰਦਾ

੧੦੦