ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/94

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਹੋ ਗਈ ਅਤੇ ਹੁਣ ਤਕ ਚਲੀ ਆਉਂਦੀ ਹੈ। ਸ਼ਖ਼ਸੀ ਉਪਾਸਨਾ ਵਿਚ ਯਕੀਨ ਰਖਣ ਵਾਲੇ ਹਿੰਦੂਆਂ ਦੇ ਮੰਦਰ ਨੋਕਦਾਰ ਦੇ ਸਿਖਰ ਲੈ ਕੇ ਅਸਮਾਨ ਵਲ ਵਧਦੇ ਹਨ, ਪਰ ਉਹਨਾਂ ਵਿਚ ਬੈਠਣ ਲਈ ਥਾਂ ਕੇਵਲ ਇਕ ਪੁਜਾਰੀ ਲਈ ਹੁੰਦੀ ਹੈ। ਮੁਸਲਮਾਣ ਜਮਾਇਤ ਵਿਚ ਯਕੀਨ ਰੱਖਦੇ ਹਨ, ਇਸ ਲਈ ਉਹਨਾਂ ਦੀਆਂ ਮਸੀਤਾਂ ਵਿਚ ਥਾਂ ਬਹੁਤ ਖੁਲ੍ਹੀ ਹੁੰਦੀ ਹੈ। ਅਕਬਰ ਦੀ ਚਲਾਈ ਹੋਈ ਤਰਜ਼ ਅਨੁਸਾਰ ਇਮਾਰਤਾਂ ਬਹੁਤ ਉੱਚੀਆਂ ਤੇ ਖੁਲ੍ਹੀਆਂ ਬਣਨ ਲਗੀਆਂ। ਸਿਖਰ ਦੀ ਥਾਂ ਗੁੰਬਦ ਨੇ ਮੱਲ ਲਈ, ਪਰ ਗੁੰਬਦ ਭੀ ਛੱਤ ਤੋਂ ਸਿੱਧੀ ਨਹੀਂ ਉੱਠਦੀ ਤੇ ਨਾ ਏਡੀ ਭਰਵੀਂ ਹੁੰਦੀ ਹੈ, ਬਲਕਿ ਹੇਠਾਂ ਤੋਂ ਵੱਲ ਖਾ ਕੇ ਗੋਲ ਹੁੰਦੀ ਤੇ ਕੰਵਲ ਦੀਆਂ ਪੱਤੀਆਂ ਨਾਲ ਸਜਾਈ ਜਾਂਦੀ ਹੈ। ਹਿੰਦੂ ਕਲਾ ਤੇ ਪੰਜਰਤਨੀ ਖ਼ਿਆਲ ਮੂਜਬ ਗੁੰਬਦਾਂ ਭੀ ਇਕ ਦੀ ਥਾਂ ਪੰਜ ਹੁੰਦੀਆਂ ਹਨ। ਚੋਟੀ 'ਸਿਖਰ' ਦੀ ਸ਼ਕਲ ਦੀ ਬਣੀ ਹੁੰਦੀ ਹੈ। ਇਸ ਵਿਚ ਹਿੰਦੂਆਂ ਦੇ ਮੂਰਤਕ ਢਾਂਚੇ ਉਤੇ ਅਰਬ ਤੇ ਈਰਾਨ ਦੀਆਂ ਸਜਵਟਾਂ ਕੀਤੀ ਹੁੰਦੀਆਂ ਹਨ, ਹਿੰਦੂਆਂ ਦੀਆਂ ਬਗ਼ਲਦਾਰ ਕਾਨਸਾਂ ਤੇ ਛਜਿਆਂ ਉਤੇ ਮੁਸਲਮਾਣੀ ਕਮਾਨਚੇ ਚੜ੍ਹਾਏ ਹੁੰਦੇ ਹਨ। ਦਰਵਾਜ਼ਾ ਹਾਥੀ ਦੇ ਮੁਹਾਂਦਰੇ ਦਾ ਅਤੇ ਪਾਉੜੀਆਂ ਉਤੇ ਹੌਦੇ ਦੀ ਸ਼ਕਲ ਦਾ ਕੱਜਣ ਬਣਿਆ ਹੁੰਦਾ ਹੈ। ਅਕਬਰ ਦੇ ਪਿਛੋਂ ਜੋ ਇਮਾਰਤਾਂ ਤਾਜ ਮਹੱਲ ਵਰਗੀਆਂ ਬਣਾਈਆਂ ਓਹ ਆਗਰੇ ਤੇ ਫਤਹਿਪੁਰ ਸੀਕਰੀ ਵਿਚ ਬਣੀਆਂ ਸਾਂਝੀ ਤਰਜ਼ ਵਾਲੀਆਂ ਇਮਾਰਤਾਂ ਦੀ ਪੈ ਵਿਚ ਹੀ ਹਨ। ਉਹਨਾਂ ਵਿਚ ਅਕਬਰੀ ਤਰਜ਼ ਨੂੰ ਬਿਲਕੁਲ ਨਹੀਂ ਭੰਨਿਆ ਗਿਆ। ਹਾਂ ਪਿਛੋਂ ਜਾ ਕੇ ਇਸ ਤਰਜ਼ ਵਿਚ ਫਰਕ ਜ਼ਰੂਰ ਪਿਆ, ਪਰ ਓਦੋਂ ਜਦੋਂ ਔਰੰਗਜ਼ੇਬ ਨੇ ਹਿੰਦੂ ਕਾਰੀਗਰਾਂ ਦਾ ਬਾਈਕਾਟ ਕਰ ਕੇ ਨਰੋਲ ਮੁਸਲਮਾਨਾਂ ਨੂੰ

੧੦੯