ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/98

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੀੜ ਤਿਆਰ ਕਰਨ ਲਗੇ ਤਾਂ ਉਨ੍ਹਾਂ ਨੂੰ ਆਪਣੀ ਬਾਣੀ ਦੇ ਨਾਲ ਹਿੰਦੂ ਤੇ ਮੁਸਲਮਾਨ ਫ਼ਕੀਰਾਂ ਦੀ ਬਾਣੀ ਚੜ੍ਹਾਣ ਲਗਿਆਂ ਕੋਈ ਸੰਗ ਨਾ ਜਾਪੀ।

੪.

ਇਹ ਤਰੀਕੇ ਸਨ ਜਿਹਨਾਂ ਨਾਲ ਅਗੇ ਹਿੰਦੁਸਤਾਨ ਵਿਚ ਏਕਤਾ ਆਈ ਸੀ ਅਤੇ ਹੁਣ ਵੀ ਜੇਕਰ ਅਸਾਂ ਇਕ-ਮੁਠ ਹੋਣਾ ਹੈ ਤਾਂ ਏਹੋ ਜਹੇ ਤਰੀਕੇ ਵਰਤਣੇ ਪੈਣਗੇ। ਪਰ ਅਸੀਂ ਤਾਂ ਇਨ੍ਹਾਂ ਵਿਚੋਂ ਹਰ ਇਕ ਤਰੀਕੇ ਦੇ ਉਲਟ ਜਾ ਰਹੇ ਹਾਂ। ਸਾਰੇ ਹਿੰਦੁਸਤਾਨ ਲਈ ਇਕ ਜ਼ਬਾਨ ਪ੍ਰਚਲਤ ਕਰਨ ਦੀ ਥਾਂ ਅਸੀਂ ਹਿੰਦੀ ਨੂੰ ਨਰੋਲ ਹਿੰਦੂ ਰੰਗ ਦੇ ਕੇ ਇਸ ਵਿਚ ਸੰਸਕ੍ਰਿਤ ਦੇ ਛੁਟੜ ਲਫਜ਼ ਭਰ ਰਹੇ ਹਾਂ, ਜਿਵੇਂ ਕਿ ਮੁਸਲਮਾਨਾਂ ਦਾ ਇਸ ਨਾਲ ਕੋਈ ਵਾਸਤਾ ਹੀ ਨਹੀਂ ਹੁੰਦਾ, ਅਤੇ ਉਰਦੂ ਨੂੰ ਫ਼ਾਰਸੀ ਦੀ ਅਜੇਹੀ ਪੁਠ ਚਾੜ੍ਹ ਰਹੇ ਹਾਂ ਕਿ ਹਿੰਦੂ ਇਸ ਦੇ ਨਾਂ ਤੋਂ ਕਤਰਾਂਦੇ ਹਨ। ਇਹਨਾਂ ਵਿਚੋਂ ਕਿਸੇ ਇਕ ਲਈ ਇਹ ਦਾਹਵਾ ਕਰਨਾ ਹੀ ਕਾਫ਼ੀ ਨਹੀਂ ਕਿ ਇਹ ਸਾਰੇ ਹਿੰਦ ਦੀ ਕੌਮੀ ਬੋਲੀ ਹੈ। ਇਸ ਦੀ ਬਣਤਰ ਤੇ ਇਸ ਦੀ ਸ਼ਬਦਾਵਲੀ ਨੂੰ ਕਿਉਂ ਢਾਲਣਾ ਚਾਹੀਦਾ ਹੈ ਕਿ ਸਾਰੇ ਹਿੰਦ-ਵਾਸੀ ਇਸ ਨੂੰ ਆਪਣੀ ਆਖ ਸਕਣ।

ਇਕ ਦੂਜੇ ਨੂੰ ਸਮਝਣ ਲਈ ਜ਼ਰੂਰੀ ਹੈ ਕਿ ਹਿੰਦੂ ਮੁਸਲਮਾਨਾਂ ਦੀ ਅਤੇ ਮੁਸਲਮਾਨ ਹਿੰਦੂਆਂ ਦੀ ਰਹਿਣੀ-ਬਹਿਣੀ ਨੂੰ ਹਮਦਰਦੀ ਨਾਲ ਜੋਖਣ-ਪਰਖਣ, ਤੇ ਜਿਹੜੀਆਂ ਗਲਾਂ ਗ੍ਰਹਿਣ ਕਰਨ ਵਾਲੀਆਂ ਹੋਣ ਉਹਨਾਂ ਨੂੰ ਪਿਆਰ ਨਾਲ ਅਪਣਿਆਉਣ। ਪਰ ਹਿੰਦੂ ਤੇ ਮੁਸਲਮਾਨ ਤਾਂ ਆਪੋ ਆਪਣੇ ਫਿਰਕੂ ਆਸ਼੍ਰਮਾਂ ਦੀਆਂ

੧੧੩