ਪੰਨਾ:ਚੋਣਵੀਂ ਪੰਜਾਬੀ ਵਾਰਤਕ.pdf/99

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਚਾਰ ਦਿਵਾਰੀਆਂ ਵਿਚ ਬੈਠੇ ਆਪਣੇ ਹੀ ਪਿਛੇ ਉਤੇ ਮਾਣ ਕਰਦੇ ਤੇ ਆਪਣੇ ਹੀ ਪਿਛੇ ਦੀ ਖੋਜ ਪੜਤਾਲ ਵਿਚ ਲਗੇ ਰਹਿੰਦੇ ਹਨ। ਕਿਤਨੇ ਹਿੰਦੂ ਆਸ਼੍ਰਮਾਂ ਵਿਚ ਫ਼ਾਰਸੀ, ਅਰਬੀ ਜਾਂ ਪੰਜਾਬੀ ਪੜ੍ਹਾਈ ਜਾਂਦੀ ਹੈ? ਤੇ ਕਿਤਨੇ ਮੁਸਲਿਮ, ਆਸ਼੍ਰਮਾਂ ਵਿਚ ਸੰਸਕ੍ਰਿਤ, ਹਿੰਦੀ ਜਾਂ ਪੰਜਾਬੀ ਦੇ ਪੜ੍ਹਾਣ ਦਾ ਪ੍ਰਬੰਧ ਹੈ? ਕਿਤਨੇ ਹਿੰਦੂ ਫ਼ਾਰਸੀ ਜਾਂ ਅਰਬੀ ਪੜ੍ਹਦੇ ਹਨ? ਅਤੇ ਕਿਤਨੇ ਮੁਸਲਮਾਨ ਸੰਸਕ੍ਰਿਤ, ਹਿੰਦੀ ਜਾਂ ਪੰਜਾਬੀ ਲੈਂਦੇ ਹਨ? ਇਕ ਹਿੰਦੂ ਨੂੰ ਲੰਦਨ ਦੇ ਸਾਰੇ ਬਜ਼ਾਰਾਂ ਦਾ ਪਤਾ ਹੋ ਸਕਦਾ ਹੈ। ਉਸਨੂੰ ਇਹ ਭੀ ਪਤਾ ਹੋ ਸਕਦਾ ਹੈ ਕਿ ਯੂਰਪ ਵਿਚ ਜਾਗ੍ਰਤ ਕਿਵੇਂ ਤੇ ਕਦੋਂ ਆਈ, ਓਥੇ ਦੀਆਂ ਰੋਮਾਂਟਿਕ ਤੇ ਕਲਾਸਿਕ ਲਹਿਰਾਂ ਦਾ ਕੀ ਭਿੰਨ ਭੇਤ ਹੈ। ਪਰ ਉਸ ਨੂੰ ਇਤਨਾ ਨਹੀਂ ਪਤਾ ਹੋਣਾ ਕਿ ਅਸ਼ਰ ਦੀ ਨਮਾਜ਼ ਕਿਹਨੂੰ ਕਹਿੰਦੇ ਹਨ? ਨਮਾਜ਼ ਵਿਚ ਕੀ ਪੜ੍ਹਿਆ ਜਾਂਦਾ ਹੈ? ਸੁੰਨੀਆਂ ਦਾ ਸ਼ੀਆ ਜਾਂ ਵਹਾਬੀ ਲੋਕਾਂ ਨਾਲ ਕੀ ਝਗੜਾ ਹੈ? ਥੋੜਾ ਚਿਰ ਹੋਇਆ ਇਕ ਉਘਾ ਹਿੰਦੂ ਲੀਡਰ ਸਿਖਾਂ ਨੂੰ ਇਕੋ ਬਾਟੇ ਵਿਚੋਂ ਅੰਮ੍ਰਿਤ ਛਕਦਿਆਂ ਦੇਖ ਕੇ ਹਰਾਨ ਹੋ ਰਿਹਾ ਸੀ। ਕਈ ਵੇਰ ਚੰਗੇ ਨੇਕ-ਦਿਲ ਹਿੰਦੂ ਸਜਨ ਸਿਖਾਂ ਨੂੰ ਸਿਗਰਟ ਪੇਸ਼ ਕਰਦੇ ਦੇਖੇ ਜਾਂਦੇ ਹਨ। ਕਿਤਨੇ ਕੁ ਮੁਸਲਮਾਨ ਭਰਾ ਕ੍ਰਿਸ਼ਨ ਮਹਾਰਾਜ ਜਾਂ ਸ੍ਰੀ ਰਾਮ ਚੰਦਰ ਦੀ ਕਹਾਣੀ ਚੰਗੀ ਤਰ੍ਹਾਂ ਜਾਣਦੇ ਹਨ? ਕਿਤਨੇ ਕੁ ਹਿੰਦੂ ਸਜਣ ਹੋਣਗੇ ਜਿਨ੍ਹਾਂ ਨੂੰ ਹਸਨ ਹੁਸੈਨ ਦੀ ਸ਼ਹੀਦੀ ਦੀ ਸਾਰੀ ਵਾਰਤਾ ਆਉਂਦੀ ਹੈ? ਇਕ ਦੂਜੇ ਬਾਬਤ ਇਤਨੇ ਕੋਰੇ ਤੇ ਬੇਖ਼ਬਰੇ ਰਹਿੰਦਿਆਂ ਹੋਇਆਂ ਜੋ ਪਿੱਪਲ ਦੀ ਟਾਹਣੀ ਟੁਟ ਜਾਣ ਤੇ ਹਜ਼ਾਰਾਂ ਜਾਨਾਂ ਦਾ ਨੁਕਸਾਨ ਹੋ ਜਾਏ ਤਾਂ ਕੀ ਹਰਾਨੀ ਹੈ?

ਫਿਰ ਦੇਖੋ ਅਸੀਂ ਹੁਨਰ ਦੇ ਮਾਮਲੇ ਵਿਚ ਕਿਤਨੇ ਪਿਛਾਂਹ-

੧੧੪