ਪੰਨਾ:ਨੈਣੀਂ ਨੀਂਦ ਨਾ ਆਵੇ - ਸੁਖਦੇਵ ਮਾਦਪੁਰੀ.pdf/12

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਉੱਚੇ ਮਹਿਲੀਂਂ ਜਾ ਮੇਰੀ ਬੀਬੀ
ਜਿੱਥੇ ਬੈਠਾ ਤੇਰਾ ਬਾਬਾ
ਉੱਠ ਵੇ ਬਾਬਾ ਸੁੱਤਿਆ
ਘਰ ਕਾਰਜ ਤੇਰੇ
ਨਾ ਸੁੱਤਾ ਨਾ ਜਾਗਾਂ ਬੀਬੀ
ਨੈਣੀਂ ਨੀਂਦ ਨਾ ਆਏ

ਉੱਚੇ ਮਹਿਲੀਂ ਜਾ ਮੇਰੀ ਬੀਬੀ
ਜਿੱਥੇ ਬੈਠਾ ਬਾਬਲ ਤੇਰਾ
ਉੱਠ ਵੇ ਬਾਬਲ ਸੁੱਤਿਆ
ਘਰ ਕਾਰਜ ਤੇਰੇ
ਨਾ ਸੁੱਤਾ ਨਾ ਜਾਗਾਂ ਧੀਏ
ਨੈਣੀਂ ਨੀਂਦ ਨਾ ਆਏ

8