ਪੰਨਾ:ਪੁਰਾਤਨ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਜੀ.pdf/144

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

(੧੨੯)

ਮਾਤਾ ਜੀ ਬੈਰਾਗੁ ਲਗੀ ਕਰਣਿ। ਤਿਤੁ ਮਹਲਿ ਸਬਦੁ ਹੋਇਆ। ਭਾਈ ਬੰਧੂ ਪਰਵਾਰੁ ਸਭ ਲਗੇ ਰੋਵਣ। ਤਦਹੀ ਰਾਗ ਵਡਹੰਸੁ ਵਿਚਿ ਸਬਦੁ ਹੋਇਆ:

ਰਾਗੁ ਵਡਹੰਸੁ ਮਹਲਾ ੧॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ਜਾਨੀ · ਘਤਿ ਚਲਾਇਆ ਲਿਖਿਆ ਆਇਆ ਗੁੰਨੇ ਵੀਰ ਸਬਾਏ। ਕਾਂਇਆ ਹੰਸ ਥੀਆ ਵੇਛੋੜਾ ਜਾ ਦਿਨ ਭੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬ ਕਮਾਇਆ॥ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ|| ਆਗੇ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ਆਗੈ ਹੁਕਮੁ ਨ ਚਲੇ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬ ਸਿਮਰਿਹ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥੨॥ਜੋ ਤਿਸੁ ਭਾਵੈ ਸੰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣ ਹਾਰੋ ਅਲਖ ਅਪਾਰੋ ਤਾਕਾ ਅੰਤੁ ਨ ਪਾਇਆ॥ ਆਇਆ ਤਿਨਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ॥ ਢਾਹੇ ਢਹਿ ਉਰੇ ਆਪੇ ਹੁਕਮਿ ਸਵਾਰਣ ਹਾਰੋ॥ ਜੋ ਤਿਸੁ ਭਾਵੈ ਸੰਥ ਸੋ ਥੀਐ ਹੀਲ। ਏਹੁ ਸੰਸਾਰੋ॥੩॥ ਨਾਨਕ ਸੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੁਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੁੜਿ ਕਰਹੁ ਅਹੰਕਾਰੋ॥ ਨਾਨਕ ਰੁਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥੪॥੧॥

ਤਬ ਸੰਗਤਿ ਲਗੀ ਸਬਦੁ ਗਾਵਣਿ ਅਲਾਹਣੀਆਂ। ਤਬ* ਬਾਬਾ fਬਿਸਮਾਦ ਦੇ ਘਰ ਆਇਆ। ਤਿਤੁ ਮਹਲਿ ਹੁਕਮੁ ਹੋਇਆ, ਰਾਗੁ ਤੁਖਾਰੀ ਕੀਤਾ, ਬਾਬਾ ਬੋਲਿਆ ਬਾਰਹਮਾਹਾ, ਰਾਤਿ, ਅੰਮ੍ਰਿਤ ਵੇਲਾ ਹੋਆ, ਚਲਾਣੇ ਕੇ ਵਖਤਿ: h ਤੁਖਾਰੀ ਛੰਤ ਮਹਲਾ ੧ ਬਾਰਹਮਾਹਾ | ੧ ੴ ਸਤਿਗੁਰ ਪ੍ਰਸਾਦਿ॥ ਤੁ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭੁਲਾ॥ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ॥ ਪੂਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ *ਤ ਬ ਪਾਠ ਹਾ: ਵਾ: ਨ: ਦਾ ਹੈ।