ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/168

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਲਹਿੰਦਾ ਬੱਦਲ ਚੜ੍ਹਦੇ ਜਾਵੇ
ਦੋ ਪਕਾਉਂਦੀ ਇਕ ਪਕਾਵੇ

ਚਿੜੀਆਂ ਖੰਭ ਖਲੇਰੇ
ਵੱਸਣ ਮੀਂਹ ਬਥੇਰੇ
ਹੋਰ
ਕੀੜੀ ਆਂਡਾ ਲੈ ਕੇ ਧਾਈ
ਤਾਂ ਸਮਝੋ ਵਰਖਾ ਰੁੱਤ ਆਈ
ਹੋਰ
ਟਿੱਲੇ ਉੱਤੇ ਇਲ੍ਹ ਜੋ ਬੋਲੇ
ਗਲ਼ੀ ਗਲ਼ੀ ਵਿੱਚ ਪਾਣੀ ਡੋਲੇ

ਸਮੇਂ ਸਿਰ ਪਿਆ ਮੀਂਹ ਲਾਹੇਵੰਦ ਹੁੰਦਾ ਹੈ———

ਮੀਂਹ ਪੈਂਦਿਆਂ ਕਾਲ਼ ਨਹੀਂ।
ਸਿਆਣੇ ਬੈਠਿਆਂ ਵਿਗਾੜ ਨਹੀਂ

ਜੇਠ ਮੀਂਹ ਪਿਆ
ਸਾਵਣ ਸੁੱਕਾ ਗਿਆ

ਵੱਸੇ ਹਾੜ੍ਹ ਸਾਵਣ
ਸਾਰੇ ਰੱਜ-ਰੱਜ ਖਾਵਣ

ਜੇ ਭਾਦੋਂ ਵਿੱਚ ਵਰਖਾ ਹੋਵੇ
ਕਾਲ਼ ਪਿਛੋਕੜ ਬਹਿਕੇ ਰੋਵੇ

ਪਿਛੇਤੇ ਮੀਂਹ ਦਾ ਕੋਈ ਲਾਹਾ ਨਹੀਂ———

ਮੀਂਹ ਪਿਆ ਚੇਤ
ਨਾ ਘਰ ਨਾ ਖੇਤ

ਲੱਗੇ ਔੜ
ਖੇਤੀ ਚੌੜ

ਵਾਹੀ ਦੇ ਮਹੱਤਵ ਬਾਰੇ ਅਨੇਕਾਂ ਅਖਾਣ ਹਨ———

ਵਾਹੀ ਪਾਤਸ਼ਾਹੀ
ਨਾ ਜੰਮੇਂ ਤਾਂ ਫਾਹੀ

ਵਾਹੀ ਓਹਦੀ
ਜੀਹਦੇ ਘਰਦੇ ਢੱਗੇ

ਬੁੱਢਿਆਂ ਢੱਗਿਆਂ ਦੀ ਵਾਹੀ

166/ਮਹਿਕ ਪੰਜਾਬ ਦੀ