ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/270

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ



117

ਨਿੰਬੂ

ਦੋ ਨਿੰਬੂ ਪੱਕੇ ਘਰ ਤੇਰੇ
ਛੁੱਟੀ ਲੈ ਕੇ ਆ ਜਾ ਨੌਕਰਾਂ

118

ਮੈਨੂੰ ਸਾਹਿਬ ਛੁੱਟੀ ਨਾ ਦੇਵੇ
ਨਿੰਬੂਆਂ ਨੂੰ ਬਾੜ ਕਰ ਲੈ

119

ਦੋ ਨਿੰਬੂਆਂ ਨੇ ਪਾੜੀ
ਕੁੜਤੀ ਮਲਮਲ ਦੀ

120

ਨਿੰਬੂ ਅੰਬ ਅਰ ਬਾਣੀਆਂ

ਗਲ ਘੁੱਟੇ ਰਸ ਦੇ

268/ਮਹਿਕ ਪੰਜਾਬ ਦੀ