ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/290

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

232
ਮੇਰੇ ਕੰਨਾਂ ਨੂੰ ਕਰਾਦੇ ਝੁਮਕੇ
ਹੱਥਾਂ ਨੂੰ ਸੁਨਹਿਰੀ ਚੂੜੀਆਂ
233
ਤਵੀਤ
ਤੂੰ ਕੀ ਘੋਲ ਤਵੀਤ ਪਲਾਏ
ਲੱਗੀ ਤੇਰੇ ਮਗਰ ਫਿਰਾਂ
234
ਘੁੰਡ ਕਢਣਾ ਤਵੀਤ ਨੰਗਾ ਰੱਖਣਾ
ਛੜਿਆਂ ਦੀ ਹਿੱਕ ਲੂਹਣ ਨੂੰ
235
ਮੁੰਡਾ ਛੱਡ ਗਿਆ ਬੀਹੀ ਦਾ ਖਹਿੜਾ
ਪੰਜਾਂ ਦੇ ਤਵੀਤ ਬਦਲੇ
236
ਬਾਜੂ ਬੰਦ
ਬਾਜੂ ਬੰਦ ਚੰਦਰਾ ਗਹਿਣਾ
ਜੱਫੀ ਪਾਇਆਂ ਛਣਕ ਪਵੇ
237
ਬਾਂਕਾਂ
ਆਹ ਲੈ ਫੜ ਮਿੱਤਰਾ
ਬਾਂਕਾਂ ਮੇਚ ਨਾ ਆਈਆਂ
238
ਰੰਨ ਅੱਡੀਆਂ ਕੂਚਦੀ ਮਰਗੀ
ਬਾਂਕਾਂ ਨਾ ਜੁੜੀਆਂ
239
ਪਹੁੰਚੀ
ਹੱਥ ਮੱਚਗੇ ਪਹੁੰਚੀਆਂ ਵਾਲੇ
ਧੁੱਪੇ ਮੈਂ ਪਕਾਵਾਂ ਰੋਟੀਆਂ
240
ਮੇਲੇ ਜਾਏਂਗਾ ਲਿਆ ਹੀਂ ਪਹੁੰਚੀ
ਲੈ ਜਾ ਮੇਰਾ ਗੁੱਟ ਮਿਣਕੇ
241
ਨੱਥ ਮਛਲੀ

288/ਮਹਿਕ ਪੰਜਾਬ ਦੀ